ਭਲਕੇ ਹੋਵੇਗੀ ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਚੋਣ, ਜੇਤੂ ਉਮੀਦਵਾਰ ਦਾ ਕੀਤਾ ਜਾਵੇਗਾ ਐਲਾਨ

ਚੀਫ ਖਾਲਸਾ ਦੀਵਾਨ ਦੇ 6 ਅਹੁਦੇਦਾਰਾਂ ਲਈ ਭਲਕੇ ਯਾਨੀ 18 ਫਰਵਰੀ ਨੂੰ ਹੋਣ ਜਾ ਰਹੀ ਹੈ। ਇਸ ਦੇ ਲਈ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਿਸ ਤੋਂ ਬਾਅਦ ਚੀਫ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਜੇਤੂ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ।

ਇਸ਼ਤਿਹਾਰਬਾਜ਼ੀ

ਇਸ ਚੋਣ ਦੇ ਮੱਦੇਨਜ਼ਰ ਬੀਤੇ ਦਿਨੀਂ ਡਾ. ਇੰਦਰਬੀਰ ਨਿੱਝਰ ਧੜੇ ਦੀ ਵੱਡੀ ਮੀਟਿੰਗ ਸਵਿੰਦਰ ਸਿੰਘ ਕੱਥੂਨੰਗਲ ਦੇ ਘਰ ਵਿਖੇ ਕੀਤੀ ਗਈ ਜਿਸ ਵਿੱਚ 150 ਦੇ ਕਰੀਬ ਮੈਂਬਰਾਂ ਨੇ ਸ਼ਮੂਲੀਅਤ ਕਰ ਕੇ ਇਸ ਚੋਣ ਨੂੰ ਲਗਭਗ ਇੱਕ ਤਰਫਾ ਹੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦੀਵਾਨ ਇੱਕ ਪਵਿੱਤਰ ਸੰਸਥਾ ਹੈ, ਇਸ ਸੰਸਥਾ ਰਾਹੀਂ ਧਰਮ ਪ੍ਰਚਾਰ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ। ਕੁਝ ਕੁ ਵਿਅਕਤੀ ਅਖੌਤੀ ਦੀਵਾਨ ਬਚਾਓ ਸੰਸਥਾ ਬਣਾ ਕੇ ਅਤੇ ਇਕ ਧੜੇ ਦੇ ਸਮਰਥਨ ਵਿਚ ਖੜ੍ਹੇ ਹੋ ਕੇ ਝੂਠ ਦੀ ਰਾਜਨੀਤੀ ਕਰਦਿਆਂ ਕੂੜ ਪ੍ਰਚਾਰ ਦੇ ਨਾਲ-ਨਾਲ ਤੇ ਦੀਵਾਨ ਦੇ ਅਕਸ ਨੂੰ ਬਦਨਾਮ ਕਰ ਰਹੇ ਹਨ।

ਡਾ. ਇੰਦਰਬੀਰ ਨਿੱਝਰ ਨੇ ਕਿਹਾ ਕਿ ਅਫਸੋਸ ਹੈ ਕਿ ਇਕ ਧੜਾ ਉਨ੍ਹਾਂ ਲੋਕਾਂ ਦਾ ਸਾਥ ਲੈ ਰਿਹਾ ਹੈ, ਜਿਨ੍ਹਾਂ ਨੂੰ ਪਹਿਲਾਂ ਹੀ ਦੀਵਾਨ ਦੇ ਜਰਨਲ ਹਾਊਸ ਨੇ ਕੂੜ ਪ੍ਰਚਾਰ ਕਰਨ ਦੇ ਇਲਜ਼ਾਮ ‘ਚ ਕੱਢਿਆ ਹੈ। ਇਨ੍ਹਾਂ ਪੰਜਾਂ ਵਿਅਕਤੀਆਂ ਵਿਚ ਪ੍ਰੋਫੈਸਰ ਬਲਜਿੰਦਰ ਸਿੰਘ, ਪ੍ਰੋਫੈਸਰ ਹਰੀ ਸਿੰਘ, ਅਮਰਜੀਤ ਸਿੰਘ ਭਾਟੀਆ, ਅਵਤਾਰ ਸਿੰਘ ਤੇ ਨਵਦੀਪ ਸਿੰਘ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇ ਇਹ ਲੋਕ ਇਸੇ ਤਰ੍ਹਾਂ ਸਿੱਖ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਨੀਤੀ ਨੂੰ ਅਪਣਾਉਂਦੇ ਰਹਿਣਗੇ ਤਾਂ ਕਿਤੇ ਨਾ ਕਿਤੇ ਇਨ੍ਹਾਂ ਨੂੰ ਵੀ ਆਪਣੇ ਜੀਵਨ ਵਿਚ ਖਮਿਆਜ਼ਾ ਝੱਲਣਾ ਪਵੇਗਾ।

ਇਸ਼ਤਿਹਾਰਬਾਜ਼ੀ

ਡਾ. ਇੰਦਰਬੀਰ ਨਿੱਝਰ ਨੇ ਕਿਹਾ ਕਿਦੀਵਾਨ ਇਕ ਪਵਿੱਤਰ ਸੰਸਥਾ ਹੈ, ਜਿਸ ਵਿਚ ਝੂਠ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ, ਜੇ ਅਖੋਤੀ ਸੰਸਥਾ ਦੇ ਮੈਂਬਰ ਸਾਡੇ ਵਿਰੁੱਧ ਪ੍ਰਚਾਰ ਕਰਨ ਦਾ ਯਤਨ ਕਰ ਰਹੇ ਹਨ ਤਾਂ ਉਹ ਤੱਥਾਂ ’ਤੇ ਸਬੂਤਾਂ ਦੇ ਆਧਾਰ ’ਤੇ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਮੀਡੀਆ ਦੇ ਸਾਹਮਣੇ ਝੂਠ ਬੋਲ ਕੇ ਇਹ ਝੂਠ ਦੀ ਰਾਜਨੀਤੀ ਕਰ ਰਹੇ ਹਨ, ਕਿਸੇ ਵੀ ਤਰ੍ਹਾਂ ਦੇ ਤੱਥ ਜਾਂ ਸਬੂਤ ਇਨ੍ਹਾਂ ਪਾਸ ਮੌਜੂਦ ਨਹੀਂ ਹਨ। ਜਿਹੜੇ ਮੈਂਬਰ ਦੀਵਾਨ ਦੇ ਹਾਊਸ ਵੱਲੋਂ ਕੱਢੇ ਗਏ ਹਨ, ਉਨ੍ਹਾਂ ਨੂੰ ਕੋਈ ਅਧਿਕਾਰ ਨਹੀਂ ਬਣਦਾ ਕਿ ਉਹ ਦੀਵਾਨ ਦੀਆਂ ਚੋਣਾਂ ਵਿਚ ਦੀਵਾਨ ਦੇ ਮੈਂਬਰਾਂ ਨੂੰ ਗੁੰਮਰਾਹ ਕਰਨ ਲਈ ਕੂਟ ਨੀਤੀ ਦਾ ਪ੍ਰਯੋਗ ਕਰਦੇ ਹੋਏ ਦੀਵਾਨ ਦੀ ਬਦਨਾਮੀ ਕਰਨ।

ਇਸ਼ਤਿਹਾਰਬਾਜ਼ੀ

Source link