Amritsar News । ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ।#Local18

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ‘ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ, ਉੱਥੇ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ । ਉਹਨਾਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਲੜੀਵਾਰ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ ।

ਇਸ਼ਤਿਹਾਰਬਾਜ਼ੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਢਾਈ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਬ ਕਮੇਟੀ ਬਣਾਉਣ ਲਈ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕਰ ਰਹੀ ਜਿਸ ਕਰਕੇ ਕਿਸਾਨ ਮੁੜ ਤੋਂ ਆਪਣੇ ਹੱਕਾਂ ਲਈ ਸੰਘਰਸ਼ ਸ਼ੁਰੂ ਕਰਨਗੇ।

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਖੇਤ ‘ਤੇ ਮਿੰਟਾਂ ‘ਚ MSP ਦੇਵੇਗੀ ਪਰ ਉਹ ਅਸਫਲ ਰਹੀ। ਪਰ ਕੇਂਦਰ ਅਜਿਹਾ ਵਿਵਹਾਰ ਕਰ ਰਿਹਾ ਹੈ ਜਿਵੇਂ ਉਹ ਚੀਨ-ਪਾਕਿਸਤਾਨ ਦੀ ਸਰਹੱਦ ‘ਤੇ ਅੱਤਵਾਦੀਆਂ ਨਾਲ ਲੜ ਰਿਹਾ ਹੋਵੇ ਅਤੇ ਇਸ ਵਿਰੋਧ ਪ੍ਰਦਰਸ਼ਨ ‘ਚ 100 ਤੋਂ ਵੱਧ ਕਿਸਾਨਾਂ ਜ਼ਖਮੀ ਵੀ ਹੋਏ ਹਨ ।

ਹਰਿਆਣੇ ਵੱਲੋਂ ਪੰਜਾਬ ਦੇ ਇਲਾਕੇ ਵਿੱਚ ਡਰੋਨਾਂ ਰਾਹੀਂ ਕਿਸਾਨਾਂ ‘ਤੇ ਅੱਥਰੂ ਗੇਹ ਦੇ ਗੋਲੇ ਸੁੱਟੇ ਜਾ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਅਤੇ ‘ਆਪ’ ਦੇ 92 ਵਿਧਾਇਕ ਵੀ ਕਿਸਾਨਾਂ ਦੀ ਹਮਾਇਤ ਵਿੱਚ ਕਿਤੇ ਵੀ ਨਜ਼ਰ ਨਹੀਂ ਆ ਰਹੇ। ਜੇਕਰ ਪੰਜਾਬ ਦੇ ਮੁੱਖ ਮੰਤਰੀ ਕਿਸਾਨਾਂ ਲਈ ਨਹੀਂ ਖੜੇ ਤਾਂ ਕੌਣ ਖੜੇਗਾ ।

ਇਸ਼ਤਿਹਾਰਬਾਜ਼ੀ
  • First Published :

Source link