Protest: ਕਿਸਾਨਾਂ ਦੇ ਹੱਕ ਵਿੱਚ ਉਤਰੀ ਕਾਂਗਰਸ,ਅੰਮ੍ਰਿਤਸਰ ‘ਚ ਭਾਜਪਾ ਦੇ ਦਫ਼ਤਰ ਦਾ ਕੀਤਾ ਘਿਰਾਓ

ਨਿਤਿਸ਼ ਸਭਰਵਾਲ

ਅੰਮ੍ਰਿਤਸਰ: 16 ਫਰਵਰੀ ਅੱਜ ਦੇ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਆਪਣੀ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਪੰਜਾਬ-ਹਰਿਆਣਾ ਦੀ ਸਰਹੱਦ ਸ਼ੰਭੂ ਬਾਰਡਰ ‘ਤੇ ਰੋਸ-ਧਰਨਾ ਦਿੱਤਾ ਗਿਆ ਹੈ ।

ਭਾਰਤ ਬੰਦ ਦੇ ਸੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਪਾਰਟੀ ਦੇ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਸਮਰਥਨ ਦਿੱਤਾ ਗਿਆ ਹੈ । ਇਹ ਤਸਵੀਰਾਂ ਨੇ ਅੰਮ੍ਰਿਤਸਰ ਦੇ ਹਾਥੀ ਗੇਟ ਚੌਂਕ ਦੀਆਂ ਜਿੱਥੇ ਕਿ ਜ਼ਿਲ੍ਹੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਦੇ ਵੱਲੋਂ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਗਿਆ ।

ਇਸ਼ਤਿਹਾਰਬਾਜ਼ੀ

ਇਸ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਕਾਂਗਰਸੀ ਸਮਰਥਕਾਂ ਨੇ ਭਾਜਪਾ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਦੇ ਹੱਕ ਦੀ ਵਿੱਚ ਆਪਣਾ ਸਮਰਥਨ ਦਿੱਤਾ । ਹਾਲਾਂਕਿ ਅੱਜ ਦੇ ਇਸ ਰੋਸ ਦੌਰਾਨ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਦਰਸ਼ਨ ਕਾਰੀਆਂ ਨੂੰ ਭਾਜਪਾ ਦਫ਼ਤਰ ਤੋਂ ਕੁਝ ਮੀਟਰ ਪਹਿਲਾਂ ਹੀ ਰੋਕ ਦਿੱਤਾ ਗਿਆ ਸੀ।

ਗੱਲਬਾਤ ਕਰਦਿਆਂ ਕਾਂਗਰਸ ਤੋਂ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਸ਼ਵਨੀ ਕੁਮਾਰ ਪੱਪੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਧੱਕਾ ਕਰ ਰਹੀ ਹੈ ਜੋ ਕਿ ਬਿਲਕੁਲ ਹੀ ਗਲਤ ਹੈ । ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦਾ ਅੰਨਦਾਤਾ ਹੈ ਅਤੇ ਅੱਜ ਦੇ ਸਮੇਂ ਦੇ ਵਿੱਚ ਅੰਨਦਾਤਾ ਆਪਣੇ ਹੱਕਾਂ ਦੀ ਲੜਾਈ ਦੇ ਲਈ ਸੜਕਾਂ ‘ਤੇ ਉਤਰਿਆ ਹੈ ਅਤੇ ਉਹਨਾਂ ਨੂੰ ਦੋ ਸਾਲ ਪਹਿਲਾਂ ਵਾਂਗ ਦੁਬਾਰਾ ਤੋਂ ਧਰਨਾ-ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਕਬੂਲ ਕਰਨਾ ਚਾਹੀਦਾ ਹੈ ਅਤੇ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ਦੇ ਵਿੱਚ ਸਮਰਥਨ ਦਿੰਦੀ ਹੈ ਅਤੇ ਅਸੀਂ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਉਹਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੇ ਹਾਂ ।

  • First Published :

Source link