ਸ਼ਹੀਦ ਵੀਰ ਹਕੀਕਤ ਰਾਏ ਦਾ ਮਨਾਇਆ ਸ਼ਹੀਦੀ ਦਿਹਾੜਾ, 14 ਸਾਲ ਦੀ ਉਮਰ ‘ਚ ਪੀਤਾ ਸੀ ਸ਼ਹਾਦਤ ਦਾ ਜਾਮ

ਹਿੰਦੂ ਧਰਮ ਦੇ ਸਭ ਤੋਂ ਛੋਟੇ ਸ਼ਹੀਦ ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਹਾੜਾ ਸ਼੍ਰੀ ਦੁਰਗਿਆਣਾ ਮੰਦਿਰ ਦੇ ਵਿਹੜੇ ਵਿੱਚ ਸ਼੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਦੌਰਾਨ ਸ੍ਰੀ ਦੁਰਗਿਆਨਾ ਕਮੇਟੀ ਦੇ ਮੈਂਬਰਾਂ ਦੇ ਵੱਲੋਂ ਹਕੀਕਤ ਰਾਏ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ। ਸਕੂਲੀ ਵਿਦਿਆਰਥਣਾਂ ਦੇ ਵੱਲੋਂ ਵੀਰ ਹਕੀਕਤ ਰਾਏ ਦੀ ਸ਼ਹਾਦਤ ‘ਤੇ ਅਧਾਰਿਤ ਨਾਟਕ ਦੀ ਪੇਸ਼ਕਾਰੀ ਕੀਤੀ ਗਈ ਅਤੇ ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਨੇ ਹਕੀਕਤ ਰਾਏ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ।

ਇਸ਼ਤਿਹਾਰਬਾਜ਼ੀ

ਗੱਲਬਾਤ ਕਰਦਿਆਂ ਸ੍ਰੀ ਦੁਰਗਿਆਨਾ ਕਮੇਟੀ ਤੋਂ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਸਦਕਾ ਹੀ ਸਾਡਾ ਦੇਸ਼ ਆਜ਼ਾਦ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨੂੰ ਭਾਰਤ ਵਾਸੀਆਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ। ਉਹਨਾਂ ਕਿਹਾ ਕਿ ਵੀਰ ਹਕੀਕਤ ਰਾਏ ਦੀ ਸ਼ਹਾਦਤ ਨੂੰ ਅੱਜ ਪ੍ਰਣਾਮ ਕਰਨ ਦੇ ਲਈ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ ਅਤੇ 14 ਸਾਲ ਦੀ ਉਮਰ ਦੇ ਵਿੱਚ ਉਹਨਾਂ ਨੇ ਜੋ ਕੁਰਬਾਨੀ ਦਿੱਤੀ ਤੇ ਉਸ ਨੂੰ ਭਾਰਤ ਵਾਸੀ ਕਦੇ ਵੀ ਨਹੀਂ ਭੁੱਲਣਗੇ।

  • First Published :

Source link